ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕੈਪਟਨ ਸਰਕਾਰ ਨੇ ਕੀਤਾ ਵੱਡਾ ਫੇਰਬਦਲ

ਪੰਜਾਬੀ ਡੈਸਕ:– ਪੰਜਾਬ ਸਰਕਾਰ ਨੇ ਬੁੱਧਵਾਰ ਦੇਰ ਰਾਤ 52 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਸਭ ਤੋਂ ਵੱਡਾ ਤਬਦੀਲੀ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਨੇ 2005 ਬੈਚ ਦੇ ਆਈਏਐਸ ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੂੰ ਅੰਮ੍ਰਿਤਸਰ ਨਗਰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ। 2017 ਬੈਚ ਦੇ ਅਧਿਕਾਰੀ ਹਿਮਾਂਸ਼ੂ ਜੈਨ ਨੂੰ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ ਬਣਾਇਆ ਗਿਆ ਹੈ।

ਇਸ ਤੋਂ ਇਲਾਵਾ, ਕੈਪਟਨ ਨੇ ਕਈ ਜ਼ਿਲ੍ਹਿਆਂ ਵਿੱਚ ਤਬਦੀਲੀ ਕੀਤੀ ਹੈ। ਦੱਸ ਦੇਈਏ ਕਿ, ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹਨ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਇੱਕ ਵੱਡਾ ਫੇਰਬਦਲ ਕੀਤਾ ਹੈ।

MUST READ