More
    HomePunjabi Newsਕਿਸਾਨਾਂ ਦੇ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ...

    ਕਿਸਾਨਾਂ ਦੇ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਿਆ ਵੱਡਾ ਐਕਸ਼ਨ

    ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ’ਚ, ਕਈਆਂ ਨੂੰ ਕੀਤਾ ਨਜ਼ਰਬੰਦ

    ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਭਲਕੇ 5 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਮੰਗਲਵਾਰ ਨੂੰ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਵੀ ਪੁਲਿਸ ਵੱਲੋਂ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

    ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਪੁਲਿਸ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਵੀ ਪਹੁੰਚੀ ਸੀ ਪੰਤੂ ਉਹ ਘਰ ਮੌਜੂਦ ਨਹੀਂ ਸਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ’ਚ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦਰਮਿਆਨ ਬਹਿਸ ਹੋ ਗਈ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿਚਾਲੇ ਹੀ ਛੱਡ ਕੇ ਚਲੇ ਗਏ ਸਨ।

    RELATED ARTICLES

    Most Popular

    Recent Comments