HomePunjabi Newsਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ : ਈਡੀ ਦਾ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਸਿਆਸੀ ਨਿਸ਼ਾਨਾ ਵੀ ਸਾਧਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ ਅਤੇ ਉਨ੍ਹਾਂ ਨੇ ਰੋਜਾਨਾ ਇਨਸੁਲਿਨ ਲੈਣੀ ਹੁੰਦੀ ਹੈ, ਪਰ ਜੇਲ੍ਹ ਦਾ ਪ੍ਰਸ਼ਾਸਨ ਕੇਜਰੀਵਾਲ ਨੂੰ ਇਨਸੁਲਿਨ ਨਹੀਂ ਲੈਣ ਦੇ ਰਿਹਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਵਤੀਰੇ ਕਾਰਨ ਇਸ ਸਮੇਂ ਕੇਜਰੀਵਾਲ ਦਾ ਸ਼ੂਗਰ ਲੈਵਲ ਕਾਫੀ ਜ਼ਿਆਦਾ ਹੈ, ਜੋ ਕਿ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵਾਲੀ ਗੱਲ ਹੈ। ਉਧਰ ਦੂੁਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਰੋਪ ਲਗਾਇਆ ਸੀ ਕਿ ਅਰਵਿੰਦ ਕੇਜਰੀਵਾਲ ਜਾਣ ਬੁੱਝ ਕੇ ਮਿਠਾਈ ਅਤੇ ਆਲੂ ਪੂਰੀ ਖਾ ਰਹੇ ਹਨ ਤਾਂ ਜੋ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਜਾਵੇ ਅਤੇ ਉਨ੍ਹਾਂ ਨੂੰ ਸਿਹਤ ਦੇ ਮੱਦੇਨਜ਼ਰ ਜ਼ਮਾਨਤ ਮਿਲ ਜਾਵੇ। ਧਿਆਨ ਰਹੇ ਕਿ ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਨੂੰ ਘਰ ਦਾ ਖਾਣਾ ਖਾਣ ਦੀ ਇਜ਼ਾਜਤ ਦਿੱਤੀ ਹੋਈ ਹੈ।   

RELATED ARTICLES

Most Popular

Recent Comments