More
    HomePunjabi Newsਪੰਜ ਮੈਂਬਰੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕੀਤਾ ਗਿਆ ਸਨਮਾਨ

    ਪੰਜ ਮੈਂਬਰੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕੀਤਾ ਗਿਆ ਸਨਮਾਨ

    ਵਡਾਲਾ, ਝੂੰਦਾ, ਇਯਾਲੀ ਅਤੇ ਉਮੈਦਪੁਰੀ ਰਹੇ ਮੌਜੂਦ

    ਲੌਂਗੋਵਾਲ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਆਗੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਖੇ ਗਏ ਪ੍ਰੋਗਰਾਮ ਵਿਚ ਪੁੱਜੇ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਆਗੂ ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾ, ਮਨਪ੍ਰੀਤ ਸਿੰਘ ਇਯਾਲੀ, ਸੰਤਾਂ ਸਿੰਘ ਉਮੈਦਪੁਰੀ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਪੁੱਜੇ।

    ਜਿਥੇ ਉਨ੍ਹਾਂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅੰਗੀਠੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਦੀ ਭਰਤੀ ਕਰਨ ਦਾ ਐਲਾਨ ਕੀਤਾ। ਪੰਜ ਮੈਂਬਰੀ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬਲਦੇਵ ਸਿੰਘ ਮਾਨ ਸਾਬਕਾ ਮੰਤਰੀ,ਜਥੇਦਾਰ ਉਦੇ ਸਿੰਘ ਬਲਵਿੰਦਰ ਸਿੰਘ ਪ੍ਰਚਾਰਕ, ਦਰਸ਼ਨ ਸਿੰਘ ਪੀਏ, ਮੈਂਨੇਜਰ ਗੁਰਮੀਤ ਸਿੰਘ ਮੀਤਾ ਆਦਿ ਹਾਜ਼ਰ ਸਨ।

    RELATED ARTICLES

    Most Popular

    Recent Comments