ਭਰਤਇੰਦਰ ਸਿੰਘ ਚਾਹਲ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਚਾਹਲ ਨੂੰ ਗਿ੍ਰਫ਼ਤਾਰ ਕਰਨ ਤੋਂ ਤਿੰਨ ਦਿਨ ਪਹਿਲਾਂ ਵਿਜੀਲੈਂਸ ਨੂੰ ਦੇਣਾ ਪਵੇਗਾ ਨੋਟਿਸ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਕਿਹਾ ਸੀ ਕਿ ਸਿਆਸੀ ਰੰਜਿਸ਼ ਦੇ ਚਲਦਿਆਂ ਪੰਜਾਬ ਵਿਜੀਲੈਂਸ ਬਿਊਰੋ ਉਨ੍ਹਾਂ ਖਿਲਾਫ਼ ਐਫ ਆਈ ਆਰ ਦਰਜ ਕਰ ਸਕਦੀ ਹੈ ਅਤੇ ਉਸ ਨੂੰ ਬਿਨਾ ਕੋਈ ਨੋਟਿਸ ਦਿੱਤੇ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ।

ਉਨ੍ਹਾਂ ਗਿ੍ਰਫ਼ਤਾਰੀ ਤੋਂ ਪਹਿਲਾਂ ਨੋਟਿਸ ਦੇਣ ਦੀ ਹਾਈ ਕੋਰਟ ਕੋਲੋਂ ਮੰਗ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਅੱਜ ਵੀਰਵਾਰ ਨੂੰ ਮਨਜ਼ੂਰ ਕਰ ਲਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਹੁਕਮ ਦਿੱਤੇ ਹਨ ਕਿ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਐਫ ਆਈ ਆਰ ਦਰਜਨ ਤੋਂ ਤੁਰੰਤ ਬਾਅਦ ਉਨ੍ਹਾਂ ਉਸ ਦੀ ਕਾਪੀ ਦਿੱਤੀ ਜਾਵੇਗੀ। ਕੋਰਟ ਨਾਲ ਇਹ ਵੀ ਹੁਕਮ ਦਿੱਤੇ ਕਿ ਚਾਹਲ ਨੂੰ ਗਿ੍ਰਫ਼ਤਾਰ ਕਰਨ ਤੋਂ ਪਹਿਲਾਂ ਉਸ ਨੂੰ 3 ਦਿਨ ਦਾ ਨੋਟਿਸ ਜਾਵੇ ਤਾਂ ਜੋ ਉਹ ਆਪਣੀ ਜ਼ਮਾਨਤ ਲਈ ਅਪੀਲ ਕਰ ਸਕਣ।

MUST READ