HomePunjabi Newsਭੁਪੇਸ਼ ਬਘੇਲ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ

ਭੁਪੇਸ਼ ਬਘੇਲ ਬਣੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ

ਛੱਤੀਸਗੜ੍ਹ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਭੁਪੇਸ ਬਘੇਲ

ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਵੱਲੋਂ ਪਾਰਟੀ ਸੰਗਠਨ ’ਚ ਫੇਰ ਕਰਦੇ ਹੋਏ ਕਈ ਰਾਜਾਂ ਦੇ ਨਵੀਂ ਇੰਚਾਰਜ ਨਿਯੁਕਤ ਕੀਤੇ ਹਨ। ਇਨ੍ਹਾਂ ’ਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕਰਨ ਵਾਲਾ ਹੈ। ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਬਿਆਨ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਸਨ ਅਤੇ ਉਨ੍ਹਾਂ ਨੂੰ ਦਸੰਬਰ 2023 ’ਚ ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਧਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭੁਪੇਸ਼ ਬਘੇਲ ਦੀ ਅਗਵਾਈ ’ਚ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਤੁਹਾਡੀ ਅਗਵਾਈ ’ਚ ਪੰਜਾਬ ਕਾਂਗਰਸ ਹੋਰ ਮਜ਼ਬੂਤ ਹੋਵੇਗੀ।

RELATED ARTICLES

Most Popular

Recent Comments