ਬੀਬੀ ਜਗੀਰ ਕੌਰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ

ਬੀਬੀ ਜਗੀਰ ਕੌਰ ਨੂੰ 24 ਸਾਲ ਪਹਿਲਾਂ ਆਪਣੀ ਗਰਭਵਤੀ ਧੀ ਹਰਪ੍ਰੀਤ ਕੌਰ ਦੇ ਕਤਲ ਅਤੇ ਵਾਲਾਂ ਦੀ ਬੇਅਦਬੀ ਕਰਨ ਦੇ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸਦੇ ਚਲਦੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੈ ਕਿ ਇੰਨੀ ਵੱਡੀ ਗੱਦੀ ‘ਤੇ ਅਜਿਹੇ ਮਸਲੇ ਹੱਲ ਕੀਤੇ ਜਾ ਰਹੇ ਹਨ।