ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਅਕਾਲ ਤਖਤ ਵਿੱਚ ਪਹੁੰਚੇ ਸਨ । ਇਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਵੱਡਾ ਬਿਆਨ ਦਿੱਤਾ ਹੈ । ਬੀਬੀ ਜਗੀਰ ਕੌਰ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਲੱਗਦਾ ਹੈ ਕਿ ਮਰਿਆਦਾ ਦਾ ਨਹੀਂ ਪਤਾ, ਤਨਖਾਹੀਆ ਕਰਾਰ ਹੋਣ ਤੋਂ ਬਾਅਦ ਉਹਨਾਂ ਨੂੰ ਬਿਨਾਂ ਮਾਫੀ ਪੱਤਰ ਭੇਜੇ ਉਥੇ ਨਹੀਂ ਜਾਣਾ ਚਾਹੀਦਾ ਸੀ। ਸੁਖਬੀਰ ਬਾਦਲ ਨੂੰ ਪੰਜ ਮਿੰਟ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ ਪਰ ਪਤਾ ਨਹੀਂ ਕਿਉਂ ਉਹ ਬਾਰ ਬਾਰ ਗੁਨਾਹ ਤੇ ਗੁਨਾਹ ਕਰ ਰਹੇ ਹਨ।
ਸੁਖਬੀਰ ਬਾਦਲ ਵਲੋਂ ਮਾਫ਼ੀ ਮੰਗਣ ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES