More
    HomePunjabi Newsਬਾਈਡਨ ਨੇ ਨਰਿੰਦਰ ਮੋਦੀ ਨਾਲ ਫੋਨ ’ਤੇ ਕੀਤੀ ਗੱਲ

    ਬਾਈਡਨ ਨੇ ਨਰਿੰਦਰ ਮੋਦੀ ਨਾਲ ਫੋਨ ’ਤੇ ਕੀਤੀ ਗੱਲ

    ਅਮਰੀਕੀ ਰਾਸ਼ਟਰਪਤੀ ਨੇ ਪੀਐਮ ਮੋਦੀ ਦੀ ਕੀਤੀ ਤਾਰੀਫ

    ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਯੂਕਰੇਨ ਲਈ ਉਨ੍ਹਾਂ ਦੇ ਸ਼ਾਂਤੀ ਦੇ ਸੰਦੇਸ਼ ਅਤੇ ਚੱਲ ਰਹੇ ਮਾਨਵਤਾਵਾਦੀ ਸਮਰਥਨ ਲਈ ਤਾਰੀਫ ਕੀਤੀ। ਪੀਐਮ ਮੋਦੀ ਦੀ 23 ਅਗਸਤ ਦੀ ਕੀਵ ਫੇਰੀ ਨੂੰ ਕੂਟਨੀਤਕ ਸੰਤੁਲਣ ਬਣਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਬਾਇਡਨ ਪ੍ਰਸ਼ਾਸਨ ਨੇ ਪਿਛਲੇ ਮਹੀਨੇ ਉਨ੍ਹਾਂ ਦੇ ਰੂਸ ਦੌਰੇ ਦੀ ਆਲੋਚਨਾ ਕੀਤੀ ਸੀ ਅਤੇ ਕਈ ਪੱਛਮੀ ਦੇਸ਼ਾਂ ਨੇ ਇਸ ’ਤੇ ਨਾਰਾਜ਼ਗੀ ਪ੍ਰਗਟਾਈ ਸੀ।

    ਬਾਇਡਨ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਹਾਲੀਆ ਪੋਲੈਂਡ ਅਤੇ ਯੂਕਰੇਨ ਦੀ ਯਾਤਰਾ ’ਤੇ ਚਰਚਾ ਕਰਨ ਲਈ ਫੋਨ ’ਤੇ ਗੱਲ ਕੀਤੀ ਅਤੇ ਯੂਕਰੇਨ ਲਈ ਸ਼ਾਂਤੀ ਅਤੇ ਮਨੁੱਖਤਾਵਾਦੀ ਸਮਰਥਨ ਦੇ ਉਨ੍ਹਾਂ ਦੇ ਸੰਦੇਸ਼ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਕਿ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਕਿਹਾ ਸੀ ਕਿ ਯੂਕਰੇਨ ਅਤੇ ਰੂਸ ਨੂੰ ਯੁੱਧ ਨੂੰ ਖਤਮ ਕਰਨ ਲਈ ਇਕੱਠੇ ਬੈਠਣਾ ਚਾਹੀਦਾ ਹੈ ਅਤੇ ਭਾਰਤ ਸ਼ਾਂਤੀ ਬਹਾਲ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਤਿਆਰ ਹੈ। 

    RELATED ARTICLES

    Most Popular

    Recent Comments