ਪੰਜਾਬ ਕਾਂਗਰਸ ਨੇ ਨਵਜੋਤ ਸਿੱਧੂ ਦੇ ਕਰੀਬੀਆਂ ਖਿਲਾਫ ਸਖਤ ਕਾਰਵਾਈ ਕੀਤੀ ਹੈ। ਹੁਣੇ-ਹੁਣੇ ਪ੍ਰਾਪਤ ਹੋਈ ਖ਼ਬਰ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਿੱਧੂ ਦੇ ਕਰੀਬੀ ਦੋਵੇਂ ਪਿਓ-ਪੁੱਤਰ ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਧਰਮਪਾਲ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਧਰਮਪਾਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਸਾਬਕਾ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀਆਂ ਤੇ ਪਾਰਟੀ ਦਾ ਵੱਡਾ ਐਕਸ਼ਨ
RELATED ARTICLES