ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਬ੍ਰਹਮਪੁਰਾ ‘ਤੇ ਢੀਂਡਸਾ ਨੇ ਇਕੱਠੇ ਹੋ ਕੀਤੇ ਵੱਡੇ ਐਲਾਨ
ਪੰਜਾਬੀ ਡੈਸਕ:- ਪੰਜਾਬ ਦੀ ਰਾਜਨੀਤੀ ‘ਚ ਉਸ ਸਮੇਂ ਵੱਡਾ ਧਮਾਕਾ ਹੋਇਆ, ਜਦੋਂ ਅਕਾਲੀ ਦਲ ਟਕਸਾਲੀ ਦੇ ਮੁਖੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਅਕਾਲੀ ਦਲ ਡੈਮੋਕਰੇਟਿਕ ਮੁਖੀ ਸੁਖਦੇਵ ਸਿੰਘ ਢੀਂਡਸਾ ਨੇ ਆਪਣੀਆਂ ਪਾਰਟੀਆਂ ਭੰਗ ਕਰਦਿਆਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ।

ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਦੀ ਏਕਤਾ ਕਮੇਟੀ ਨੇ ਸੈਕਟਰ 39 ਦੀ ਰਿਹਾਇਸ਼ ਵਿਖੇ ਸਾਬਕਾ ਵਿਧਾਇਕ ਅਤੇ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਦੀ ਬੈਠਕ ਕੀਤੀ। ਇਸ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ, ਆਉਣ ਵਾਲੇ ਦਿਨਾਂ ਵਿੱਚ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।
ਇਸ ਪਾਰਟੀ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਹੋਣਗੇ। ਇਸ ਮੌਕੇ ਬ੍ਰਹਮਪੁਰਾ ਅਤੇ ਢੀਂਡਸਾ ਨੇ ਕਿਹਾ ਕਿ, ਉਹ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਨਹੀਂ, ਬਲਕਿ ਇਸ ਪਾਰਟੀ ਦੇ ਕਾਬੂ ‘ਚ ਰਹਿਣ ਵਾਲੇ ਸੁਖਬੀਰ ਸਿੰਘ ਬਾਦਲ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ, ਉਹ ਸੁਖਬੀਰ ਨੂੰ ਹਰਾਉਣ ਲਈ ਆਮ ਆਦਮੀ ਪਾਰਟੀ, ਬਸਪਾ ਅਤੇ ਹੋਰ ਪੰਥਕ ਪਾਰਟੀਆਂ ਨਾਲ ਵੀ ਗੱਲਬਾਤ ਕਰਨਗੇ।