ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਧੜੇ ਨੂੰ ਵੱਡਾ ਝੱਟਕਾ, ਵੱਡੇ ਆਗੂਆਂ ਨੇ ਦਿੱਤਾ ਅਸਤੀਫ਼ਾ
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਧੜੇ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਾਲੜਾ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਨੇ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।