ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਅੰਦਰ ਹੋ ਰਹੇ ਨਿਵੇਸ਼ ਤੇ ਖੁਸ਼ੀ ਜਤਾਉਂਦੇ ਹੋਏ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਬੇਹੱਦ ਖੁਸ਼ੀ ਦੀ ਗੱਲ ਹੈ ਕਿ ਪੰਜਾਬ ‘ਚ ਪਿਛਲੇ ਢਾਈ ਸਾਲਾਂ ਦੌਰਾਨ ਨਾਮੀ ਤੇ ਵੱਡੀਆਂ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ‘ਚ 86,000 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ‘ਚ ਆਇਆ ਹੈ। ਜਿਸ ਨਾਲ ਲਗਭਗ 3,92,540 ਨੌਜਵਾਨ ਮੁੰਡੇ-ਕੁੜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਵਪਾਰ ਦੇ ਨਾਲ ਨਾਲ ਅਸੀਂ ਰੁਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ।
ਕੰਪਨੀਆਂ ਅੱਗੇ ਸਾਡੀ ਇੱਕੋ ਇੱਕ ਸ਼ਰਤ ਹੁੰਦੀ ਹੈ ਕਿ ਸਾਡੇ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੋ। ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਤੇ ਵਪਾਰ ਲਈ ਚੰਗਾ ਮਾਹੌਲ ਦੇ ਰਹੀ ਹੈ। ਪੰਜਾਬ ‘ਚ ਵਪਾਰ ਨੂੰ ਵਧਾਉਣ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਾਡੀ ਸਰਕਾਰ ਵਚਨਬੱਧ ਹੈ।

