ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਖ਼ੁਲਾਸਾ, ਜਲਦ ਆਪਣੇ ਪੁੱਤਰ ਦੇ ਕਾਤਲਾਂ ਦੇ ਨਾਮ ਸਾਹਮਣੇ ਲਿਆਉਣਗੇ

ਚੰਡੀਗੜ੍ਹ। ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਕਰੀਬ 80 ਦਿਨਾਂ ਬਾਅਦ ਉਨ੍ਹਾਂ ਦੇ ਪਿਤਾ ਨੇ ਸਨਸਨੀਖੇਜ਼ ਦਾਅਵਾ ਕੀਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਨੁਸਾਰ ਉਸ ਦੇ ਪੁੱਤਰ ਦੇ ਕਤਲ ਪਿੱਛੇ ਉਸ ਦੇ ਕੁਝ ਨਜ਼ਦੀਕੀ ਦੋਸਤ ਅਤੇ ਸਿਆਸਤਦਾਨ ਹਨ। ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਇਨ੍ਹਾਂ ਵਿਅਕਤੀਆਂ ਦੇ ਨਾਂ ਲੋਕਾਂ ਦੇ ਸਾਹਮਣੇ ਲਿਆਉਣਗੇ।

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਆਪਣੀ ਗੱਡੀ ਵਿਚ ਇਕੱਲਾ ਜਾ ਰਿਹਾ ਸੀ। ਇਸ ਕਤਲ ਤੋਂ ਬਾਅਦ ਪੰਜਾਬ ਵਿੱਚ ਕਾਫੀ ਸਿਆਸਤ ਗਰਮਾਈ ਹੋਈ ਸੀ।ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਸ ਲਈ ਮਾਰਿਆ ਗਿਆ, ਕਿਉਂਕਿ ਉਹ ਤੇਜ਼ੀ ਨਾਲ ਸਫਲਤਾ ਦੀ ਪੌੜੀ ਚੜ੍ਹ ਰਿਹਾ ਸੀ। ਉਸ ਨੇ ਬਹੁਤ ਹੀ ਘੱਟ ਸਮੇਂ ਵਿੱਚ ਸਫਲਤਾ ਅਤੇ ਪ੍ਰਸਿੱਧੀ ਹਾਸਲ ਕੀਤੀ ਸੀ। ਕੁਝ ਲੋਕ ਇਹ ਸਭ ਬਰਦਾਸ਼ਤ ਨਹੀਂ ਕਰ ਸਕਦੇ ਸਨ।

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਸਰਕਾਰ ਨੂੰ ਵੀ ਗੁੰਮਰਾਹ ਕੀਤਾ ਹੈ। ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਆਪਣੀ ਗੱਡੀ ਵਿਚ ਇਕੱਲਾ ਜਾ ਰਿਹਾ ਸੀ। ਇਸ ਕਤਲ ਤੋਂ ਬਾਅਦ ਪੰਜਾਬ ਵਿੱਚ ਕਾਫੀ ਸਿਆਸਤ ਗਰਮਾਈ ਹੋਈ ਸੀ। ਬਲਕੌਰ ਸਿੰਘ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਸ ਲਈ ਮਾਰਿਆ ਗਿਆ, ਕਿਉਂਕਿ ਉਹ ਤੇਜ਼ੀ ਨਾਲ ਸਫਲਤਾ ਦੀ ਪੌੜੀ ਚੜ੍ਹ ਰਿਹਾ ਸੀ। ਉਸ ਨੇ ਬਹੁਤ ਹੀ ਘੱਟ ਸਮੇਂ ਵਿੱਚ ਸਫਲਤਾ ਅਤੇ ਪ੍ਰਸਿੱਧੀ ਹਾਸਲ ਕੀਤੀ ਸੀ।

ਕੁਝ ਲੋਕ ਇਹ ਸਭ ਬਰਦਾਸ਼ਤ ਨਹੀਂ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਨੇ ਸਰਕਾਰ ਨੂੰ ਵੀ ਗੁੰਮਰਾਹ ਕੀਤਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਕੁਝ ਲੋਕ ਚਾਹੁੰਦੇ ਸਨ, ਕਿ ਉਹ ਮੂਸੇਵਾਲਾ ਦੇ ਕਰੀਅਰ ਦੇ ਵੱਡੇ ਫੈਸਲੇ ਲੈਣ। ਪਰ ਉਸਨੇ ਉਨ੍ਹਾਂ ਨੂੰ ਅਜਿਹਾ ਕਰਨ ਨਹੀਂ ਦਿੱਤਾ। ਉਹ ਇਹ ਸਭ ਬਰਦਾਸ਼ਤ ਨਹੀਂ ਕਰ ਸਕੇ। ਇਸ ਕਾਰਨ ਇਨ੍ਹਾਂ ਲੋਕਾਂ ਨੇ ਮੇਰੇ ਲੜਕੇ ਦਾ ਕਤਲ ਕਰ ਦਿੱਤਾ। ਗਾਇਕ-ਸਿਆਸਤਦਾਨ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ।

ਇੱਕ ਦਿਨ ਪਹਿਲਾਂ ਸੂਬਾ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਲਈ ਸੀ। ਇਸ ਹਮਲੇ ਵਿੱਚ ਉਸਦੇ ਨਾਲ ਜੀਪ ਵਿੱਚ ਸਵਾਰ ਚਚੇਰੇ ਭਰਾ ਅਤੇ ਦੋਸਤ ਵੀ ਜ਼ਖਮੀ ਹੋ ਗਏ ਸਨ। ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਗੈਂਗ ਦੇ ਅੰਕਿਤ ਸਿਰਸਾ ਨੇ ਕੀਤਾ ਸੀ। ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਹਮਲੇ ਦੇ 15 ਮਿੰਟਾਂ ਦੇ ਅੰਦਰ ਮੂਸੇਵਾਲਾ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਉਸ ਦੇ ਸਰੀਰ ‘ਚੋਂ 19 ਗੋਲੀਆਂ ਨਿਕਲੀਆਂ ਸਨ।

MUST READ