ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਕੀਤਾ ਗਿਆ ਉਦਘਾਟਨ
ਰਾਜਾਸਾਂਸੀ/ਬਿਊਰੋ ਨਿਊਜ਼ : ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮਿ੍ਰਤਸਰ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਉਥੇ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਦਾ ਉਦਘਾਟਨ ਅੱਜ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਕਰੀਨਾਂ ਲਗਾਉਣ ਦੀ ਸੇਵਾ ਚੰਬਾ ਬ੍ਰਦਰਜ਼ ਵਲੋਂ ਕੀਤੀ ਗਈ ਹੈ। ਜਿਸ ਦਾ ਅੱਜ ਉਦਘਾਟਨ ਕੀਤਾ ਗਿਆ ਹੈ ਤਾਂ ਜੋ ਦੇਸ਼ ਤੋਂ ਵਿਦੇਸ਼ਾਂ ਨੂੰ ਜਾਣ ਵਾਲੀਆਂ ਅਤੇ ਵਿਦੇਸ਼ਾਂ ਤੋਂ ਦੇਸ਼ ਨੂੰ ਆਉਣ ਵਾਲੀਆਂ ਸੰਗਤਾਂ ਹਵਾਈ ਅੱਡੇ ’ਤੇ ਬੈਠ ਕੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਦਾ ਆਨੰਦ ਮਾਣ ਸਕਣ।