ਪੰਜਾਬ ‘ਚ ਕਿਸਾਨ ਅੰਦੋਲਨ ਕਰਕੇ ਭਾਜਪਾ ਨੂੰ ਵੱਡਾ ਝੱਟਕਾ, ਸੀਨੀਅਰ ਆਗੂ ਸੁੱਖਪਾਲ ਸਿੰਘ ਨਨੂੰ ਨੇ ਦਿੱਤਾ ਅਸਤੀਫ਼ਾ
ਕਿਸਾਨ ਅੰਦੋਲਨ ਦੇ ਚੱਲਦੇ ਪੰਜਾਬ ‘ਚ ਬੀ.ਜੇ.ਪੀ. ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਮੁਤਾਬਕ ਫ਼ਿਰੋਜ਼ਪੁਰ ਤੋਂ ਸੀਨੀਅਰ ਆਗੂ ਸੁਖਪਾਲ ਸਿੰਘ ਨੰਨੂ ਨੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। ਜਿਸਨੂੰ ਲੈ ਕੇ ਦੁਪਹਿਰ 3 ਵਜੇ ਸੁਖਪਾਲ ਸਿੰਘ ਨੰਨੂ ਵੱਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ। ਦੱਸ ਦੇਈਏੇ ਕਿ ਸੁਖਪਾਲ ਨੰਨੂ ਨੇ ਕਿਸਾਨੀ ਸੰਘਰਸ਼ ਵਿਚ ਆਪਣਾ ਅਹਿਮ ਰੋਲ ਨਿਭਾਇਆ ਹੈ।
ਇਹ ਵੀ ਦੱਸ ਦਈਏ ਕਿ ਸੁਖਪਾਲ ਸਿੰਘ ਨੰਨੂ 2 ਵਾਰ ਵਿਧਾਇਕ ਤੇ ਸੰਸਦੀ ਸਕੱਤਰ ਰਹਿ ਚੁੱਕੇ ਹਨ। ਸੁਖਪਾਲ ਸਿੰਘ ਨੰਨੂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਬੀ.ਜੇ.ਪੀ ਛੱਡਣ ਦਾ ਐੇਲਾਨ ਕੀਤਾ ਗਿਆ। ਕਿਉਂਕਿ ਪੰਜਾਬ ਚ ਕਿਸਾਨ ਅੰਦੋਲਨ ਦੇ ਚਲਦੇ ਭਾਜਪਾ ਨੂੰ ਲਗਾਤਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।