HomePunjabi Newsਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ...

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ

ਪਟਿਆਲਾ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਗਈ ਨਵੀਂ ਖੇਤੀ ਪਾਲਿਸੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਸ ਖੇਤੀ ਪਾਲਿਸੀ ਦਾ ਮਾਨ ਸਰਕਾਰ ਵੱਲੋਂ ਸੂਬੇ ’ਚ ਪ੍ਰਚਾਰ ਕੀਤਾ ਜਾ ਰਿਹਾ ਹੈ ਉਸ ਪਾਲਿਸੀ ’ਚ ਕਿਸਾਨਾਂ ਦੇ ਕਰਜ਼ੇ ਸਬੰਧੀ ਕੁੱਝ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਣਾ।

ਉਨ੍ਹਾਂ ਕਿਹਾ ਕਿ ਇਸ ਖੇਤੀ ਪਾਲਿਸੀ ਨਾਲ ਨਾ ਤਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕਣੀਆਂ ਹਨ ਤੇ ਨਾ ਹੀ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਵਿਚ ਸੁਧਾਰ ਹੋਣਾ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਅਜਿਹੀ ਹੀ ਖੇਤੀ ਪਾਲਿਸੀ ਕਾਂਗਰਸ ਦੀ ਕੈਪਟਨ ਸਰਕਾਰ ਸਮੇਂ ਵੀ ਲਿਆਂਦੀ ਗਈ ਸੀ, ਪਰ ਉਸ ਸਮੇਂ ਵੀ ਨਾ ਤਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕੀਆਂ ਅਤੇ ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ ਹੋਇਆ ਸੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਦਾਲਾਂ ਅਤੇ ਮੱਕੀ ’ਤੇ ਐਲਾਨੀ ਗਈ ਐਮਐਸਪੀ ਵੀ ਪੰਜਾਬ ਦੇ ਕਿਸਾਨਾਂ ਨੂੰ ਹਾਲੇ ਤੱਕ ਨਹੀਂ ਮਿਲੀ।

RELATED ARTICLES

Most Popular

Recent Comments