Sunday, April 21, 2024
HomePunjabi Newsਭਾਜਪਾ ਨੇ ਮੱਧ ਪ੍ਰਦੇਸ਼ ਅਤੇ ਉੜੀਸਾ ਲਈ ਰਾਜਸਭਾ ਉਮੀਦਵਾਰਾਂ ਦਾ ਕੀਤਾ ਐਲਾਨ

ਭਾਜਪਾ ਨੇ ਮੱਧ ਪ੍ਰਦੇਸ਼ ਅਤੇ ਉੜੀਸਾ ਲਈ ਰਾਜਸਭਾ ਉਮੀਦਵਾਰਾਂ ਦਾ ਕੀਤਾ ਐਲਾਨ

ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਭਰਿਆ ਰਾਜਸਭਾ ਲਈ ਨਾਮਜ਼ਦਗੀ ਪੱਤਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਨੇ 27 ਫਰਵਰੀ ਨੂੰ ਹੋਣ ਵਾਲੀ ਰਾਜ ਸਭਾ ਦੀ ਚੋਣ ਲਈ 5 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿਚ ਮੱਧ ਪ੍ਰਦੇਸ਼ ਦੇ ਚਾਰ ਅਤੇ ਉੜੀਸਾ ਤੋਂ ਇਕ ਉਮੀਦਵਾਰ ਦਾ ਨਾਮ ਸ਼ਾਮਲ ਹੈ। ਕੇਂਦਰੀ ਮੰਤਰੀ ਐਲ ਮੁਰੂਗਨ ਨੂੰ ਮੱਧ ਪ੍ਰਦੇਸ਼ ਤੋਂ ਰਾਜਸਭਾ ਲਈ ਉਮੀਦਵਾਰ ਬਣਾਇਆ ਗਿਆ ਹੈ। ਜਦਕਿ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਉੜੀਸਾ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਐਲਾਨੇ ਗਏ ਤਿੰਨ ਹੋਰ ਉਮੀਦਵਾਰਾਂ ਵਿਚ ਨਾਥ ਮਹਾਰਾਜ, ਮਾਯਾ ਨਾਰੋਲਿਆ ਅਤੇ ਬੰਸੀਲਾਲ ਗੁੱਜਰ ਦਾ ਨਾਮ ਸ਼ਾਮਲ ਹੈ।

ਉਧਰ ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਰਾਜਸਥਾਨ ਤੋਂ ਰਾਜਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਮੌਜੂਦ ਸਨ। ਕਾਂਗਰਸ ਪਾਰਟੀ ਨੇ ਸੋਨੀਆ ਗਾਂਧੀ ਤੋਂ ਇਲਾਵਾ ਰਾਜਸਭਾ ਲਈ ਤਿੰਨ ਹੋਰ ਉਮੀਦਵਾਰਾਂ ਸਬੰਧੀ ਵੀ ਐਲਾਨ ਕੀਤਾ ਹੈ ਜਿਨ੍ਹਾਂ ਵਿਚ ਹਿਮਾਚਲ ਪ੍ਰਦੇਸ਼ ਤੋਂ ਅਭਿਸ਼ੇਕ ਮਨੂ ਸਿੰਘਵੀ, ਬਿਹਾਰ ਤੋਂ ਅਖਿਲੇਸ਼ ਪ੍ਰਸਾਦ ਸਿੰਘ ਅਤੇ ਮਹਾਰਾਸ਼ਟਰ ਤੋਂ ਚੰਦਕਾਂਤ ਹੰਡੋਰੇ ਦਾ ਨਾਮ ਸ਼ਾਮਲ ਹੈ। ਧਿਆਨ ਰਹੇ ਕਿ ਕਾਂਗਰਸੀ ਆਗੂ ਸੋਨੀਆ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਖਾਲੀ ਹੋ ਰਹੀ ਸੀਟ ਤੋਂ ਰਾਜਸਭਾ ਜਾਣਗੇ।

RELATED ARTICLES

Most Popular

Recent Comments