More
    HomePunjabi Newsਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਪੰਜਾਬ ਦੀਆਂ ਗੱਡੀਆਂ ਨੂੰ ਦੱਸਿਆ ਦਿੱਲੀ ਲਈ...

    ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਪੰਜਾਬ ਦੀਆਂ ਗੱਡੀਆਂ ਨੂੰ ਦੱਸਿਆ ਦਿੱਲੀ ਲਈ ਖਤਰਾ

    ਅਰਵਿੰਦ ਕੇਜਰੀਵਾਲ ਬੋਲੇ : ਭਾਜਪਾ ਨੇ ਦਿੱਲੀ ’ਚ ਰਹਿੰਦੇ ਲੱਖਾਂ ਪੰਜਾਬੀਆਂ ਦਾ ਕੀਤਾ ਹੈ ਅਪਮਾਨ

    ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਖਿਲਾਫ਼ ਚੋਣ ਲੜ ਰਹੇ ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਨੇ ਕਿਹਾ ਕਿ ਦਿੱਲੀ ’ਚ ਹਜ਼ਾਰਾਂ ਦੀ ਗਿਣਤੀ ’ਚ ਪੰਜਾਬ ਨੰਬਰ ਦੀਆਂ ਗੱਡੀਆਂ ਘੁੰਮ ਰਹੀਆਂ ਹਨ। ਜਿਨ੍ਹਾਂ ਤੋਂ ਦਿੱਲੀ ਦੀ ਸੁਰੱਖਿਆ ਵਿਵਸਥਾ ਨੂੰ ਖਤਰਾ ਹੋ ਸਕਦਾ ਹੈ। ਇਸ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬੀਆਂ ਦਾ ਅਮਪਾਨ ਦੱਸਿਆ ਹੈ।

    ਉਨ੍ਹਾਂ ਸ਼ੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ਦਿੱਲੀ ਨੂੰ ਪੰਜਾਬੀਆਂ ਨੇ ਹੀ ਸੰਵਾਰਿਆ ਹੈ ਅਤੇ ਭਾਜਪਾ ਉਮੀਦਵਾਰ ਨੇ ਪੰਜਾਬੀਆਂ ਨੂੰ ਦੇਸ਼ ਦੇ ਲਈ ਖਤਰਾ ਦੱਸ ਕੇ ਦਿੱਲੀ ’ਚ ਰਹਿਣ ਵਾਲੇ ਲੱਖਾਂ ਪੰਜਾਬੀਆਂ ਨੂੰ ਅਪਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਬਿਨਾ ਸ਼ਰਤ ਪੰਜਾਬੀਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਦਿੱਲੀ ’ਚ ਲੱਖਾਂ ਪੰਜਾਬੀ ਰਹਿੰਦੇ ਹਨ ਜਿਨ੍ਹਾਂ ਦੇ ਪੁਰਖਿਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਭਾਜਪਾ ਆਗੂ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਕੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਵੀ ਅਪਮਾਨ ਕਰ ਰਹੇ ਹਨ।

    RELATED ARTICLES

    Most Popular

    Recent Comments