ਪੰਜਾਬ ਦੇ ਅੰਮ੍ਰਿਤਸਰ ਵਿੱਚ 26 ਜਨਵਰੀ ਨੂੰ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੇ ਮਾਮਲੇ ਵਿੱਚ ਭਾਜਪਾ ਵੱਲੋਂ ਗਠਿਤ 6 ਮੈਂਬਰੀ ਵਫ਼ਦ ਅੱਜ ਅੰਮ੍ਰਿਤਸਰ ਪਹੁੰਚਿਆ। ਇਹ ਵਫ਼ਦ ਮੌਕੇ ’ਤੇ ਹੀ ਵਿਸਥਾਰਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ। ਭਾਜਪਾ ਆਗੂਆਂ ਨੇ ਇਸ ਘਟਨਾ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਇਸ ਨੂੰ ਅਨੁਸੂਚਿਤ ਜਾਤੀਆਂ ਦਾ ਅਪਮਾਨ ਦੱਸਿਆ।
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਮਾਮਲੇ ਵਿੱਚ ਭਾਜਪਾ ਵਫਦ ਪੁੱਜਾ ਅੰਮ੍ਰਿਤਸਰ
RELATED ARTICLES