More
    HomePunjabi Newsਭਾਜਪਾ ਨੇ ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ

    ਭਾਜਪਾ ਨੇ ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ

    ਡਰੱਗ ਮਾਮਲੇ ’ਚ ਸਤਕਾਰ ਕੌਰ ਗਹਿਰੀ ਦੀ ਹੋਈ ਹੈ ਗਿ੍ਫਤਾਰੀ

    ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਅੱਜ ਸਾਬਕਾ ਐਮ.ਐਲ.ਏ. ਸਤਕਾਰ ਕੌਰ ਗਹਿਰੀ ਨੂੰ 6 ਸਾਲ ਲਈ ਪਾਰਟੀ ਵਿਚੋਂ ਕੱਢ ਦਿੱਤਾ ਗਿਆ। ਇਸ ਸੰਬੰਧੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

    ਜ਼ਿਕਰਯੋਗ ਹੈ ਕਿ ਸਤਕਾਰ ਕੌਰ ਗਹਿਰੀ 2017 ਤੋਂ 2022 ਤੱਕ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਹੇ ਹਨ। ਲੰਘੇ ਕੱਲ੍ਹ ਉਨ੍ਹਾਂ ਨੂੰ ਡਰੱਗ ਦੇ ਮਾਮਲੇ ਵਿਚ ਗਿ੍ਫਤਾਰ ਕੀਤਾ ਗਿਆ ਸੀ। ਸਤਕਾਰ ਕੌਰ ਗਹਿਰੀ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਝੂਠੇ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ। ਧਿਆਨ ਰਹੇ ਕਿ ਸਤਕਾਰ ਕੌਰ ਗਹਿਰੀ ਕਾਂਗਰਸ ਪਾਰਟੀ ਦੀ ਟਿਕਟ ’ਤੇ ਵਿਧਾਇਕ ਬਣੇ ਸਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

    RELATED ARTICLES

    Most Popular

    Recent Comments