ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਦੇ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਜਪਾ ਏਜੰਸੀਆਂ ਦੀ ਦੁਰਵਰਤੋਂ ਕਰਕੇ ਦੇਸ਼ ਵਿੱਚ ਤਾਨਾਸ਼ਾਹੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾ ਕੇ ਗ੍ਰਿਫਤਾਰ ਕੀਤਾ ਗਿਆ ਹੈ ਦੱਸ ਦਈਏ ਕਿ ਅੱਜ ਇੰਡੀਆ ਗਠਜੋੜ ਵੱਲੋਂ ਦਿੱਲੀ ਵਿੱਚ ਵੱਡੀ ਰੋਸ ਰੈਲੀ ਕੀਤੀ ਗਈ।