More
    HomePunjabi NewsLiberal Breakingਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਦਿੱਤਾ ਵਿਵਾਦਿਤ ਬਿਆਨ, ਬਾਅਦ ਵਿੱਚ...

    ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਦਿੱਤਾ ਵਿਵਾਦਿਤ ਬਿਆਨ, ਬਾਅਦ ਵਿੱਚ ਮੰਗੀ ਮੁਆਫ਼ੀ

    ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਵਿਵਾਦਾਂ ਵਿੱਚ ਘਿਰੇ ਹੋਏ ਹਨ। ਜਾਣਕਾਰੀ ਅਨੁਸਾਰ ਬੋਨੀ ਅਜਨਾਲਾ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਅੰਮ੍ਰਿਤਸਰ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਈਸਾਈ ਭਾਈਚਾਰੇ ਦੇ ਪ੍ਰੋਗਰਾਮ ‘ਚ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਵੱਡਾ ਭਰਾ ਪ੍ਰਭੂ ਯਿਸੂ ਮਸੀਹ ਹੈ ਅਤੇ ਸਬਤੋਂ ਛੋਟਾ ਬੱਚਾ ਸਿੱਖ ਧਰਮ ਹੈ।

    ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2024 ਦਾ ਸਭ ਤੋਂ ਮਹੱਤਵਪੂਰਨ ਧਰਮ ਈਸਾਈ ਭਾਈਚਾਰਾ ਹੈ। ਉਨ੍ਹਾਂ ਦੇ ਇਸ ਬਿਆਨ ਦੀ ਸੋਸ਼ਲ ਮੀਡੀਆ ‘ਤੇ ਕਾਫੀ ਆਲੋਚਨਾ ਹੋ ਰਹੀ ਹੈ। ਇਸ ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਬੋਨੀ ਅਜਨਾਲਾ ਨੇ ਮੁਆਫੀ ਮੰਗ ਲਈ ਹੈ।

    RELATED ARTICLES

    Most Popular

    Recent Comments