Friday, July 5, 2024
HomePunjabi Newsਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਹੋਈ ਖਰਾਬ

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਹੋਈ ਖਰਾਬ

ਇਲਾਜ ਲਈ ਦਿੱਲੀ ਦੇ ਏਮਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਲੰਘੀ ਦੇਰ ਰਾਤ ਸਿਹਤ ਖਰਾਬ ਹੋ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਲਾਜ ਲਈ ਉਨ੍ਹਾਂ ਨੂੰ ਦਿੱਲੀ ਦੇ ਏਮਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਦਕਿ ਕੁਝ ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦਾ ਰੂਟੀਨ ਚੈਕਅਪ ਹੈ। ਫਿਲਹਾਲ ਲਾਲ ਕ੍ਰਿਸ਼ਨ ਅਡਵਾਨੀ ਨੂੰ ਯੂਰੋਲਾਜੀ ਡਿਪਾਰਟਮੈਂਟ ਦੇ ਡਾਕਟਰਾਂ ਦੀ ਨਿਗਰਾਨੀ ਵਿਚ ਰੱਖਿਆ ਗਿਆ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਲੰਘੀ 31 ਮਾਰਚ ਨੂੰ ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦਾ ਸਰਵਉਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਗਿਆ ਸੀ। ਇਹ ਸਨਮਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਦਿੱਤਾ ਗਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਵੀ ਮੌਜੂਦ ਸਨ।

RELATED ARTICLES

Most Popular

Recent Comments