ਭਾਜਪਾ ਨੇ ਜੈ ਇੰਦਰ ਕੋਰ ਨੂੰ ਬਣਾਇਆ ਸੂਬਾ ਮੀਤ ਪ੍ਰਧਾਨ

ਪਟਿਆਲਾ- ਭਾਜਪਾ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੂੰ ਸੂਬਾ ਮੀਤ ਪ੍ਰਦਾਨ ਨਿਯੁਕਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਅੱਜ ਇਸ ਨਿਯੁਕਤੀ ਲਈ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਵੀ ਕੀਤਾ।ਇੱਥੇ ਜਾਰੀ ਇੱਕ ਬਿਆਨ ਵਿੱਚ ਜੈ ਇੰਦਰ ਕੌਰ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਜੀ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਦਾ ਮੇਰੇ ਵਿੱਚ ਵਿਸ਼ਵਾਸ ਰੱਖਣ ਅਤੇ ਮੈਨੂੰ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦੀ ਹਾਂ।

” ਉਨ੍ਹਾਂ ਅੱਗੇ ਕਿਹਾ, “ਪਾਰਟੀ ਵੱਲੋਂ ਮੇਰੇ ਵਿਚ ਪ੍ਰਗਟਾਏ ਗਏ ਭਰੋਸੇ ਲਈ ਮੈਂ ਉਨ੍ਹਾਂ ਦੀ ਰਿਣੀ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਪਾਰਟੀ ਅਤੇ ਆਪਣੇ ਪਿਆਰੇ ਸੂਬੇ ਦੀ ਬਿਹਤਰੀ ਲਈ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹੋਰ ਵੀ ਸਖ਼ਤ ਮਿਹਨਤ ਕਰਾਂਗੀ।” ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੇ ਅੱਗੇ ਕਿਹਾ ਕਿ ਉਹ ਆਪਣੀਆਂ ਨਵੀਂਆਂ ਜ਼ਿੰਮੇਵਾਰੀਆਂ ਨਾਲ ਇਨਸਾਫ਼ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ।

MUST READ