More
    HomePunjabi Newsਭਾਜਪਾ ਨੇ ਸੰਜੇ ਟੰਡਨ ਨੂੰ ਬਣਾਇਆ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ

    ਭਾਜਪਾ ਨੇ ਸੰਜੇ ਟੰਡਨ ਨੂੰ ਬਣਾਇਆ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ

    ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਭਾਜਪਾ ਨੇ ਟਿਕਟ ਕੱਟੀ

    ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਜ 10ਵੀਂ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਅਨੁਸਾਰ ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਮੌਜੂਦਾ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕਿਰਨ ਖੇਰ ਨੂੰ ਇਸ ਵਾਰ ਚੰਡੀਗੜ੍ਹ ਤੋਂ ਟਿਕਟ ਨਹੀਂ ਮਿਲ ਸਕੀ।

    ਧਿਆਨ ਰਹੇ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਪੰਜਾਬ ਅਤੇ ਹਰਿਆਣਾ ਦੇ ਨਾਲ 1 ਜੂਨ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਸ ਸੀਟ ਤੋਂ ਹੋਰ ਕਿਸੇ ਵੀ ਪਾਰਟੀ ਵੱਲੋਂ ਲੋਕ ਸਭਾ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਜਦਕਿ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਚੋਣ ਲੜਨਗੇ ਅਤੇ ਇਥੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਉਤਾਰਿਆ ਜਾਵੇਗਾ। ਇਸ ਤੋਂ ਇਲਾਵਾ ਮੈਨਪੁਰੀ ਤੋਂ ਜੈਵੀਰ ਸਿੰਘ ਠਾਕੁਰ, ਕੌਸ਼ਾਂਬੀ ਤੋਂ ਵਿਨੋਦ ਸੋਨਕਰ, ਫੂਲਪੁਰ ਤੋਂ ਪ੍ਰਵੀਨ ਪਟੇਲ, ਇਲਾਹਾਬਾਦ ਤੋਂ ਨੀਰਜ ਤਿ੍ਰਪਾਠੀ, ਬਲੀਆ ਤੋਂ ਨੀਰਜ ਸ਼ੇਖਰ, ਮਛਲੀ ਸ਼ਹਿਰ ਤੋਂ ਬੀਪੀ ਸਰੋਜ, ਗਾਜੀਪੁਰ ਤੋਂ ਪਾਰਥ ਨਾਥ ਰਾਏ ਅਤੇ ਆਸਨਸੋਲ ਲੋਕ ਸਭਾ ਹਲਕੇ ਤੋਂ ਐਸ ਐਸ ਆਹਲੂਵਾਲੀਆ ਨੂੰ ਭਾਜਪਾ ਨੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

    RELATED ARTICLES

    Most Popular

    Recent Comments