ਦਿੱਲੀ ਪੁਲਿਸ ਨੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ’ਚ ਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਿਲਾ ਸਨਮਾਨ ਯੋਜਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚੇ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਦਿੱਲੀ ਪੁਲਿਸ ਨੇ ਪ੍ਰਦਰਸ਼ਨ ਕਰ ਰਹੀਆਂ ਕਈ ਮਹਿਲਾਵਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਭਾਜਪਾ ਮਹਿਲਾ ਮੋਰਚਾ ਦਿੱਲੀ ਦੀ ਪ੍ਰਧਾਨ ਰਿਚਾ ਪਾਂਡੇ ਦਾ ਆਰੋਪ ਹੈ ਕਿ ਕੇਜਰੀਵਾਲ ਨੇ ਪੰਜਾਬ ਵਿਚ ਵੀ ਮਹਿਲਾਵਾਂ ਨੂੰ ਹਰ ਮਹੀਨੇ 1 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਨਹੀਂ ਦਿੱਤੇ ਗਏ। ਦਿੱਲੀ ਵਿਚ ਵੀ ਅਜਿਹਾ ਹੀ ਵਾਅਦਾ ਕਰਕੇ ਜਨਤਾ ਨੂੰ ਠੱਗਿਆ ਜਾ ਰਿਹਾ ਹੈ।
ਮਹਿਲਾ ਮੋਰਚਾ ਦੀ ਇਕ ਹੋਰ ਆਗੂ ਯੋਗਿਤਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਫਰਜ਼ੀ ਤਰੀਕੇ ਨਾਲ ਲੋਕਾਂ ਦਾ ਰਜਿਸਟਰੇਸ਼ਨ ਕਰਵਾ ਰਹੀ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ।