ਬੀਜੇਪੀ ਦੇ ਅਨਿਲ ਜੋਸ਼ੀ ਨੂੰ ਮਿਲੀ ਕਿਸਾਨਾਂ ਦਾ ਸਮਰਥਨ ਕਰਨ ਦੀ ਸਜਾ

ਪੰਜਾਬੀ ਡੈਸਕ:- ਪਾਰਟੀ ਨੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਖਿਲਾਫ ਸਖਤ ਕਦਮ ਚੁੱਕਿਆ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਭਾਜਪਾ ਦੇ ਖਿਲਾਫ ਚੱਲ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਨੇ ਸਖਤ ਕਦਮ ਚੁਕਦਿਆਂ ਹੋਏ ਅਨਿਲ ਜੋਸ਼ੀ ਨੂੰ 6 ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਹੈ। ਜ਼ਿਕਰਯੋਗ ਹੈ ਕਿ, ਅੱਜ ਅਨਿਲ ਜੋਸ਼ੀ ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਅਸਤੀਫਾ ਮੰਗਿਆ ਸੀ।

Punjab BJP expels MLA Anil Joshi for anti-party activities | Amritsar News  - Times of India
Courtesy: Anil Joshi

ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ, ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਲਾਗੂ ਕੀਤੇ ਗਏ ਖੇਤੀਬਾੜੀ ਬਿੱਲ ਖ਼ਿਲਾਫ਼ ਸ਼ੁਰੂ ਕੀਤੀ ਗਈ ਕਿਸਾਨ ਲਹਿਰ ਅਤੇ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਕਿਸਾਨਾਂ ਵੱਲੋਂ ਝੰਡਾ ਲਹਿਰਾਉਣ ਦੀ ਘਟਨਾ ਨੇ ਕੇਂਦਰ ਸਰਕਾਰ ਨੂੰ ਬਦਨਾਮ ਕੀਤਾ ਹੈ ਅਤੇ ਭਾਜਪਾ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਉਨ੍ਹਾਂ ਕਿਹਾ ਕਿ, ਜੇ ਸੂਬਾ ਪ੍ਰਧਾਨ ਨੇ ਖੇਤੀਬਾੜੀ ਬਿੱਲ ਲਾਗੂ ਹੋਣ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕੋਲ ਸਹੀ ਤਰੀਕੇ ਨਾਲ ਪੰਜਾਬ ਦਾ ਕਿਸਾਨਾਂ ਦਾ ਪੱਖ ਰੱਖਿਆ ਹੁੰਦਾ ਤਾਂ ਅੱਜ ਦੇਸ਼ ਵਿੱਚ ਕਿਸਾਨ ਅੰਦੋਲਨ ਦੇਸ਼ ਵਿਆਪੀ ਕਿਸਾਨ ਅੰਦੋਲਨ ਨਾ ਹੁੰਦਾ ਅਤੇ ਇਸ ਸਥਿਤੀ ਦੀ ਦੇਸ਼ ਅਜਿਹਾ ਨਹੀਂ ਹੁੰਦਾ।

MUST READ