ਕਰਾਸ ਵੋਟਿੰਗ ਨਾਲ ਚੋਣ ਜਿੱਤੀ ਭਾਜਪਾ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਨਗਰ ਨਿਗਮ ਦੀ ਨਵੀਂ ਮੇਅਰ ਬਣ ਗਈ ਹੈ। ਅੱਜ ਹੋਈ ਕਰਾਸ ਵੋਟਿੰਗ ਦੌਰਾਨ ਉਨ੍ਹਾਂ ਦੋ ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਹਰਪ੍ਰੀਤ ਕੌਰ ਨੂੰ 19 ਵੋਟ ਮਿਲੇ ਜਦਕਿ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਗੱਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟ ਮਿਲੇ।
ਧਿਆਨ ਰਹੇ ਕਿ ਭਾਜਪਾ ਕੋਲ ਸਿਰਫ਼ 16 ਕੌਂਸਲਰਾਂ ਦਾ ਸਮਰਥਨ ਸੀ ਜਦਕਿ ‘ਆਪ’ ਦੇ 13 ਅਤੇ ਕਾਂਗਰਸ ਦੇ 6 ਕੌਂਸਲਰਾਂ ਸਮੇਤ ਇਕ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਵੋਟ ਸਣੇ 20 ਵੋਟਾਂ ਨਾਲ ਪੂਰਨ ਬਹੁਮਤ ਸੀ। ਪਰ ਇਸ ਦੇ ਬਾਵਜੂਦ ਵੀ ‘ਆਪ’ ਅਤੇ ਕਾਂਗਰਸ ਗੱਠਜੋੜ ਦੀ ਉਮੀਦਵਾਰ ਮੇਅਰ ਦੀ ਚੋਣ ਹਾਰ ਗਈ।