More
    HomePunjabi Newsਹਰਿਆਣਾ-ਪੰਜਾਬ ਦਾ ਬਾਰਡਰ ਸੀਲ; ਦਿੱਲੀ ਕੂਚ ਤੋਂ ਕਿਸਾਨਾਂ ਨੂੰ ਰੋਕਣ ਦੀ ਸਰਕਾਰ...

    ਹਰਿਆਣਾ-ਪੰਜਾਬ ਦਾ ਬਾਰਡਰ ਸੀਲ; ਦਿੱਲੀ ਕੂਚ ਤੋਂ ਕਿਸਾਨਾਂ ਨੂੰ ਰੋਕਣ ਦੀ ਸਰਕਾਰ ਨੇ ਕੀਤੀ ਤਿਆਰੀ

    ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਕੇਂਦਰ ਸਰਕਾਰ ਨਾਲ ਜੁੜੀਆਂ ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਦੇ ਹੱਲ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ’ ਪ੍ਰੋਗਰਾਮ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਹਨ।

    ਹਰਿਆਣਾ-ਪੰਜਾਬ ਦੇ ਕਿਸਾਨ ਸੰਗਠਨ ਭਲਕੇ 13 ਫਰਵਰੀ ਨੂੰ ਦਿੱਲੀ ਕੂਚ ਕਰਨ ਲਈ ਅੜੇ ਹੋਏ ਹਨ। ਉਧਰ ਦੂਜੇ ਪਾਸੇ ਸਰਕਾਰ ਨੇ ਵੀ ਸਖਤ ਰੁਖ਼ ਅਪਣਾਇਆ ਹੋਇਆ ਹੈ। ਕਿਸਾਨਾਂ ਦੀ ਹਰਿਆਣਾ ਦੀ ਸਰਹੱਦ ਅੰਦਰ ਐਂਟਰੀ ਨਾ ਹੋ ਸਕੇ, ਇਸਦੇ ਲਈ ਹਰਿਆਣਾ-ਪੰਜਾਬ ਦੇ ਹਰ ਬਾਰਡਰ ’ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

    ਹਰਿਆਣਾ ਪੁਲਿਸ ਨੇ ਸ਼ੰਭੂ ਬੈਰੀਅਰ ਤੋਂ ਦਿੱਲੀ ਜਾਣ ਵਾਲੇ ਕੌਮੀ ਮਾਰਗ ’ਤੇ ਵੱਡੇ-ਵੱਡੇ ਪੱਥਰ ਲਗਾ ਕੇ ਅਤੇ ਸੜਕ ’ਤੇ ਕਿੱਲਾਂ ਵਿਛਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ, ਜਿਸ ਕਾਰਨ ਸਰਹੱਦ ਨਾਲ ਲੱਗਦੇ ਸ਼ਹਿਰਾਂ ਵਿੱਚ ਆਵਾਜਾਈ ਠੱਪ ਹੋਈ ਪਈ ਹੈ। ਉੱਧਰ ਦੂਜੇ ਪਾਸੇ, ਭਾਵੇਂ ਕਿ ਪੁਲਿਸ ਵੱਲੋਂ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਲੰਘਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ਲੋਕਾਂ ਨੂੰ ਕਈ-ਕਈ ਘੰਟੇ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।  

    RELATED ARTICLES

    Most Popular

    Recent Comments