ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਬੰਦ ਰਹਿਣਗੀਆਂ ਜਿਸ ਕਰਕੇ ਬੱਸਾਂ ਵਿੱਚ ਸਫਰ ਕਰਨ ਵਾਲੇ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਨ ਬਸ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਅੱਜ ਮੁੱਖ ਮੰਤਰੀ ਰਿਹਾਇਸ਼ ਦੇ ਅੱਗੇ ਵੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਉਹਨਾਂ ਨੂੰ ਪੱਕਾ ਕੀਤਾ ਜਾਵੇ ਅਤੇ ਠੇਕਾ ਪ੍ਰਣਾਲੀ ਨੂੰ ਬੰਦ ਕੀਤਾ ਜਾਵੇ।
ਬ੍ਰੇਕਿੰਗ : ਅੱਜ ਤੋਂ ਪੰਜਾਬ ਵਿੱਚ 3 ਦਿਨ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ
RELATED ARTICLES


