ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨ ਵਿੱਚ ਫੇਰਬਦਲ ਕਰਦਿਆਂ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਸੂਚੀ ਅਨੁਸਾਰ, ਗੁਰਵਿੰਦਰ ਸਿੰਘ ਪਾਬਲਾ ਨੂੰ ਹੁਸ਼ਿਆਰਪੁਰ (ਦਿਹਾਤੀ), ਜਸਪਾਲ ਚੇਚੀ ਨੂੰ ਹੁਸ਼ਿਆਰਪੁਰ (ਸ਼ਹਿਰੀ) ਅਤੇ ਹਰਪਾਲ ਸਿੰਘ ਨੂੰ ਪਟਿਆਲਾ (ਦਿਹਾਤੀ) ਦਾ ਜ਼ਿਲ੍ਹਾ ਪ੍ਰਧਾਨ ਲਗਾਇਆ ਗਿਆ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਇਹ ਨਿਯੁਕਤੀਆਂ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੀਆਂ।
ਬ੍ਰੇਕਿੰਗ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ
RELATED ARTICLES


