ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ- ‘ਮੇਰਾ ਦਿਲ ਭਾਰੀ ਹੈ, ਪਰ ਮੈਂ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਸਪੀਕਰ ਨੂੰ ਬੇਨਤੀ ਹੈ ਕਿ ਉਹ ਮੇਰਾ ਅਸਤੀਫਾ ਸਵੀਕਾਰ ਕਰਨ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।’
ਬ੍ਰੇਕਿੰਗ : ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ
RELATED ARTICLES