AAP ਦੇ ਬੁਲਾਰੇ ਅਤੇ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਚੀਨੀ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੰਨੇ ਦੀ ਵੱਡੀ ਮਾਤਰਾ ਐਥੇਨੌਲ ਉਤਪਾਦਨ ਲਈ ਵਰਤੇ ਜਾਣ ਕਾਰਨ ਚੀਨੀ ਦੀ ਉਪਲਬਧਤਾ ਪ੍ਰਭਾਵਿਤ ਹੋਈ ਹੈ। ਨਿੱਝਰ ਨੇ ਕਿਹਾ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ ਅਤੇ ਕੇਂਦਰ ਨੂੰ ਇਸ ਮੁੱਦੇ ’ਤੇ ਜਵਾਬ ਦੇਣਾ ਚਾਹੀਦਾ ਹੈ।
ਬ੍ਰੇਕਿੰਗ: ਚੀਨੀ ਦੀਆਂ ਵਧਦੀਆਂ ਕੀਮਤਾਂ ’ਤੇ AAP ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕੇਂਦਰ ਨੂੰ ਘੇਰਿਆ
RELATED ARTICLES


