ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਰਾਮਾ ਮੰਡੀ ਪੁਲਿਸ ਸਟੇਸ਼ਨ ਵਿੱਚ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ 3 ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ। ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ।
ਬ੍ਰੇਕਿੰਗ : ਆਪ ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ
RELATED ARTICLES