ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਪੈਦਾ ਹੋ ਗਈ ਹੈ। ਜਿੱਥੇ ਪੰਜਾਬ ਸਰਕਾਰ ਦੀ ਕਾਰਵਾਈ ਦਾ ਕਾਂਗਰਸ ਵਿਰੋਧ ਕਰ ਰਹੀ ਹੈ ਉਥੇ ਆਮ ਆਦਮੀ ਪਾਰਟੀ ਕਾਂਗਰਸ ਤੇ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪ੍ਰਦਰਸ਼ਨ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਤੇ ਹੋਰ ਆਪ ਸਮਰਥਕਾਂ ਨੇ ਮੁਹਾਲੀ ਵਿੱਚ ਕਾਂਗਰਸ ਖਿਲਾਫ਼ ਪ੍ਰਦਰਸ਼ਨ ਕੀਤਾ।
ਬ੍ਰੇਕਿੰਗ : ਮੁਹਾਲੀ ਵਿੱਚ ਆਪ ਨੇ ਕਾਂਗਰਸ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ
RELATED ARTICLES