ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਮਾਣਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਪਾਰਟੀ ਵੱਲੋਂ ਜਾਰੀ ਪੱਤਰ ਮੁਤਾਬਕ ਸਮਾਣਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਸ਼ਾਹਕੋਟ ਤੋਂ ਬਲਵੀਰ ਸਿੰਘ ਪਾਲਾ ਜਲਾਲਪੁਰ ਨੂੰ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੱਤਰ ’ਤੇ ਪੰਜਾਬ AAP ਦੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਦਸਤਖ਼ਤ ਹਨ।
ਬ੍ਰੇਕਿੰਗ : AAP ਪੰਜਾਬ ਵੱਲੋਂ ਨਿਯੁਕਤੀਆਂ, ਸਮਾਣਾ ਤੋਂ ਸੁਰਜੀਤ ਰੱਖੜਾ ਤੇ ਸ਼ਾਹਕੋਟ ਤੋਂ ਬਲਵੀਰ ਪਾਲਾ ਇੰਚਾਰਜ
RELATED ARTICLES


