ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਜਾਰੀ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪਾਰਟੀ ਹਾਈਕਮਾਨ ਨਾਲ ਮੀਟਿੰਗ ਮਗਰੋਂ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਹਿਮ ਮੁੱਦਿਆਂ ਅਤੇ ਉਮੀਦਵਾਰਾਂ ‘ਤੇ ਅੱਜ ਚਰਚਾ ਹੋਈ ਹੈ। ਕੱਲ੍ਹ ਸਿਆਸੀ ਮਾਮਲਿਆਂ ਦੀ ਕਮੇਟੀ ਦੀ ਹੋਣ ਵਾਲੀ ਮੀਟਿੰਗ ‘ਚ ਨਾਵਾਂ ‘ਤੇ ਅੰਤਿਮ ਮੋਹਰ ਲੱਗਣ ਤੋਂ ਬਾਅਦ ਉਮੀਦਵਾਰਾਂ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ।
ਬ੍ਰੇਕਿੰਗ: 2027 ਵਿਧਾਨ ਸਭਾ ਚੋਣਾਂ ਲਈ ‘ਆਪ’ ਕੱਲ੍ਹ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ; CM ਮਾਨ ਨੇ ਦਿੱਲੀ ਮੀਟਿੰਗ ਮਗਰੋਂ ਕੀਤਾ ਐਲਾਨ
RELATED ARTICLES


