ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਐਮਰਜੈਂਸੀ ਮੀਟਿੰਗ ਬੁਲਾਈ ਹੈ, ਜਿਸ ਵਿੱਚ 131ਵੇਂ ਸੰਵਿਧਾਨਕ ਸੋਧ ਬਿੱਲ ਦਾ ਵਿਰੋਧ ਕੀਤਾ ਜਾਵੇਗਾ, ਜੋ ਕਿ ਸਿੱਧੇ ਤੌਰ ‘ਤੇ ਪੰਜਾਬ ਦੇ ਹੱਕਾਂ ‘ਤੇ ਹਮਲਾ ਕਰਦਾ ਹੈ। ਪਾਰਟੀ ਨੇ ਭਰੋਸਾ ਦਿੱਤਾ ਕਿ ਇਸ ਪੰਜਾਬ ਵਿਰੋਧੀ ਬਿੱਲ ਅਤੇ ਕੇਂਦਰ ਸਰਕਾਰ ਦੇ ਸੰਘੀ ਢਾਂਚੇ ‘ਤੇ ਹਮਲੇ ਦਾ ਹਰ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਅਟੱਲ ਹੈ, ਅਤੇ ਕੋਈ ਵੀ ਸਮਝੌਤਾ ਸਵੀਕਾਰ ਨਹੀਂ ਕੀਤਾ ਜਾਵੇਗਾ।
ਬ੍ਰੇਕਿੰਗ : 131ਵੇ ਸੰਵਿਧਾਨਿਕ ਬਿੱਲ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਬੁਲਾਈ ਐਮਰਜੈਂਸੀ ਮੀਟਿੰਗ
RELATED ARTICLES


