ਧਰਮਕੋਟ: ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਧਰਮਕੋਟ ਦੇ ‘ਆਪ’ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਨਸ਼ਿਆਂ ਦੇ ਮੁੱਦੇ ‘ਤੇ ਤਿੱਖੇ ਸਵਾਲਾਂ ਵਿੱਚ ਘੇਰਿਆ ਹੈ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਵਿਧਾਇਕ ਢੋਸ ਨੇ 5 ਸਾਲ ਪਹਿਲਾਂ ਚੋਣਾਂ ਵੇਲੇ ਨਸ਼ਾ ਖ਼ਤਮ ਕਰਨ ਦੀ ਸਹੁੰ ਖਾਧੀ ਸੀ, ਪਰ ਅੱਜ ਹਲਕਾ ਨਸ਼ਿਆਂ ਦੀ ਮੰਡੀ ਬਣ ਚੁੱਕਾ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਾ ਰੁਕਣ ਦੀ ਬਜਾਏ ਸਿਖਰ ‘ਤੇ ਕਿਵੇਂ ਪੁੱਜ ਗਿਆ? ਆਗੂਆਂ ਨੇ ਸਪੱਸ਼ਟ ਕਿਹਾ ਕਿ ਮੁੜ ਚੋਣ ਮੈਦਾਨ ਵਿੱਚ ਉੱਤਰ ਰਹੇ ਵਿਧਾਇਕ ਨੂੰ ਆਪਣੇ 5 ਸਾਲਾਂ ਦੀ ਕਾਰਗੁਜ਼ਾਰੀ ਦਾ ਹਿਸਾਬ ਜਨਤਾ ਨੂੰ ਦੇਣਾ ਪਵੇਗਾ।
ਬ੍ਰੇਕਿੰਗ: ਨਸ਼ਿਆਂ ਦੇ ਮੁੱਦੇ ‘ਤੇ ਅਕਾਲੀ ਦਲ ਨੇ ਵਿਧਾਇਕ ਲਾਡੀ ਢੋਸ ਨੂੰ ਘੇਰਿਆ; ਕਿਹਾ- ‘ਸਹੁੰਆਂ ਖਾਣ ਵਾਲੇ 5 ਸਾਲਾਂ ਦਾ ਹਿਸਾਬ ਦੇਣ’
RELATED ARTICLES


