HomePunjabi NewsLiberal Breakingਬ੍ਰੇਕਿੰਗ: ਅਕਾਲੀ ਦਲ ਵੱਲੋਂ 'ਝੋਟਾ ਐਕਸ਼ਨ ਕਮੇਟੀ' ਦਾ ਸਮਰਥਨ; 19 ਨੂੰ 'ਆਪ'...

ਬ੍ਰੇਕਿੰਗ: ਅਕਾਲੀ ਦਲ ਵੱਲੋਂ ‘ਝੋਟਾ ਐਕਸ਼ਨ ਕਮੇਟੀ’ ਦਾ ਸਮਰਥਨ; 19 ਨੂੰ ‘ਆਪ’ ਮੰਤਰੀਆਂ-ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ‘ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ’ ਦੇ ਸੱਦੇ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਮੰਗ ਨੂੰ ਲੈ ਕੇ 19 ਅਕਤੂਬਰ ਨੂੰ ‘ਆਮ ਆਦਮੀ ਪਾਰਟੀ’ ਦੇ ਵਿਧਾਇਕਾਂ ਅਤੇ ਮੰਤਰੀਆਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਘਰਾਂ ਤੇ ਦਫ਼ਤਰਾਂ ਦੇ ਬਾਹਰ ‘ਲਾਹਣਤ ਪੱਤਰ’ ਲਗਾਏ ਜਾਣਗੇ। ਸੁਖਬੀਰ ਬਾਦਲ ਨੇ ਸਮੂਹ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ‘ਚ ਸ਼ਾਮਲ ਹੋ ਕੇ ਪਰਿਵਾਰ ਦਾ ਸਾਥ ਦੇਣ।

RELATED ARTICLES

Most Popular

Recent Comments