ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦੇ ਦਰਮਿਆਨ ਪਾਰਟੀ ਦੇ ਇੰਚਾਰਜ ਭੁਪੇਸ਼ ਬਘੇਲ 31 ਜੁਲਾਈ ਤੋਂ 9 ਦਿਨਾਂ ਦੇ ਪੰਜਾਬ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ 16 ਜ਼ਿਲ੍ਹਿਆਂ ਵਿੱਚ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕਰਨਗੇ। ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਲੀਡਰਸ਼ਿਪ ਬਦਲਣ ਦੀ ਮੰਗ ਜਾਰੀ ਹੈ, ਜਦਕਿ ਬਘੇਲ ਦੇ ਦੌਰੇ ਦੌਰਾਨ ਵਿਰੋਧੀ ਧੜੇ ਦੀ ਸ਼ਮੂਲੀਅਤ ‘ਤੇ ਵੀ ਸਭ ਦੀ ਨਜ਼ਰ ਰਹੇਗੀ।
ਬ੍ਰੇਕਿੰਗ: ਪੰਜਾਬ ਕਾਂਗਰਸ ਦੀ ਖਿੱਚੋਤਾਣ ਵਿਚਾਲੇ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾ
RELATED ARTICLES


