ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਦੌਰੇ ‘ਤੇ ਆਉਣ ਦਾ ਐਲਾਨ ਕੀਤਾ ਗਿਆ ਹੈ। ਆਪਣੇ ਇਸ ਅਹਿਮ ਦੌਰੇ ਦੌਰਾਨ ਉਹ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਪਰਿਵਾਰਾਂ ਨਾਲ ਖਾਸ ਤੌਰ ‘ਤੇ ਮੁਲਾਕਾਤ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਇਨ੍ਹਾਂ ਪੀੜਤ ਪਰਿਵਾਰਾਂ ਦਾ ਦੁੱਖ ਸਾਂਝਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਕੋਈ ਵੱਡਾ ਸਿਆਸੀ ਸੁਨੇਹਾ ਵੀ ਦੇ ਸਕਦੇ ਹਨ।
ਬ੍ਰੇਕਿੰਗ: ਅਮਿਤ ਸ਼ਾਹ ਵੱਲੋਂ ਪੰਜਾਬ ਦੌਰੇ ਦਾ ਐਲਾਨ; ਪਰਵਿੰਦਰ ਝੋਟਾ ਸਮੇਤ ਤਿੰਨ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
RELATED ARTICLES


