ਚੰਡੀਗੜ੍ਹ/ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਰਸਮੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਤੈਅ ਪ੍ਰੋਗਰਾਮ ਮੁਤਾਬਕ, ਉਹ ਦੁਪਹਿਰ 12 ਵਜੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਨ੍ਹਾਂ ਦਾ ਸੰਗਰੂਰ ਅਤੇ ਗੁਰਦਾਸਪੁਰ ਜਾਣ ਦਾ ਪ੍ਰੋਗਰਾਮ ਹੈ। ਦੂਜੇ ਪਾਸੇ, ਮਾਨਸਾ ਵਿੱਚ ਇਨਸਾਫ਼ ਕਮੇਟੀ ਵੱਲੋਂ ਉਨ੍ਹਾਂ ਦੇ ਇਸ ਦੌਰੇ ਦਾ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ।
ਬ੍ਰੇਕਿੰਗ: ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ; 12 ਵਜੇ ਝੋਟਾ ਦੇ ਪਰਿਵਾਰ ਨੂੰ ਮਿਲਣਗੇ, ਮਾਨਸਾ ‘ਚ ਕਮੇਟੀ ਵੱਲੋਂ ਵਿਰੋਧ
RELATED ARTICLES


