ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਦੁਬਈ ਸਥਿਤ ਭਗੌੜੇ ਸਮੱਗਲਰ ਮਨਜੋਤ ਸਿੰਘ ਉਰਫ਼ ਮੰਨੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ ਸਮਰਥਿਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਦੋ 9 ਐਮਐਮ ਦੀ ਗਲੋਕ ਅਤੇ ਇੱਕ .30 ਬੋਰ ਦਾ ਚੀਨੀ ਪਿਸਤੌਲ ਸ਼ਾਮਲ ਹੈ। ਇਸ ਤੋਂ ਇਲਾਵਾ ਚਾਰ ਜਿੰਦਾ ਕਾਰਤੂਸ, ਐਕਟਿਵਾ ਸਕੂਟਰ ਵੀ ਜ਼ਬਤ ਕੀਤਾ ਗਿਆ ਹੈ।
ਬ੍ਰੇਕਿੰਗ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼
RELATED ARTICLES