ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ (1995) ਵਿੱਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੀ.ਜੀ.ਆਈ. (PGI) ਚੰਡੀਗੜ੍ਹ ਲਿਆਂਦਾ ਗਿਆ। ਜਾਣਕਾਰੀ ਅਨੁਸਾਰ, ਰਾਜੋਆਣਾ ਨੂੰ ਉਨ੍ਹਾਂ ਦੀ ਦੂਜੀ ਅੱਖ ਦੇ ਇਲਾਜ ਲਈ ਇੱਥੇ ਲਿਆਂਦਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਬਲਵੰਤ ਸਿੰਘ ਰਾਜੋਆਣਾ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ ਅਤੇ ਉੱਚ ਅਦਾਲਤਾਂ ਵੱਲੋਂ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਜਾ ਚੁੱਕਾ ਹੈ।
ਬ੍ਰੇਕਿੰਗ: ਸਾਬਕਾ CM ਬੇਅੰਤ ਸਿੰਘ ਕਤਲਕਾਂਡ ‘ਚ ਫਾਂਸੀ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ PGI ਲਿਆਂਦੇ ਗਏ
RELATED ARTICLES


