ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਪੁਲਿਸ ਦੇ ਦਾਖ਼ਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਲੋੜਵੰਦਾਂ ਨੂੰ ਸ਼ਰਨ ਦੇਣ ਲਈ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ ਅਤੇ ਸੇਵਾਦਾਰਾਂ ਦਾ ਫ਼ਰਜ਼ ਹੈ ਕਿ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਆਸਰਾ ਦੇਣ। ਮਾਨ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮ ਨੰਗੇ ਸਿਰ ਅਤੇ ਬੂਟ ਪਾ ਕੇ ਗੁਰਦੁਆਰੇ ਵਿੱਚ ਦਾਖ਼ਲ ਹੋਏ ਅਤੇ ਮਰਿਆਦਾ ਦੀ ਉਲੰਘਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਸ ਘਟਨਾ ਨੂੰ ਮੁਆਫ਼ ਨਹੀਂ ਕਰੇਗੀ।
ਬ੍ਰੇਕਿੰਗ : ਭਗਵੰਤ ਮਾਨ ਨੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਦਿੱਲੀ ਪੁਲਿਸ ਦੇ ਦਾਖ਼ਲੇ ਦੀ ਕੀਤੀ ਨਿੰਦਾ, ਕਿਹਾ ਸਿੱਖ ਕੌਮ ਇਸ ਹਰਕਤ ਨੂੰ ਕਦੇ ਮੁਆਫ਼ ਨਹੀਂ ਕਰੇਗੀ
RELATED ARTICLES


