ਗੁਰਬਾਣੀ ਕੀਰਤਨ ਦੇ ਰਾਹੀਂ ਸੰਗਤਾਂ ਨੂੰ ਨਿਹਾਲ ਕਰਨ ਵਾਲੇ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲਿਆਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ਹੈ। ਭਾਈ ਸਾਹਿਬ ਲੰਬੇ ਸਮੇਂ ਤੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਉਂਦਿਆਂ ਆ ਰਹੇ ਹਨ ਉਹਨਾਂ ਨੂੰ ਸ਼੍ਰੋਮਣੀ ਰਾਗੀ ਦੀ ਉਪਾਧੀ ਦੇ ਨਾਲ ਵੀ ਸਨਮਾਨ ਮਿਲ ਚੁੱਕਿਆ ਹੈ । ਉਹਨਾਂ ਨੂੰ ਕਲਾ ਦੇ ਖੇਤਰ ਦੇ ਵਿੱਚ ਆਪਣੀਆਂ ਸੇਵਾਵਾਂ ਦੇਣ ਦੇ ਬਦਲੇ ਇਹ ਅਵਾਰਡ ਦਿੱਤਾ ਜਾ ਰਿਹਾ ਹੈ।
ਬ੍ਰੇਕਿੰਗ : ਭਾਈ ਹਰਜਿੰਦਰ ਸਿੰਘ ਨੂੰ ਪਦਮ ਸ਼੍ਰੀ ਐਵਾਰਡ ਨਾਲ ਕੀਤਾ ਜਾਵੇਗਾ ਸਨਮਾਨਿਤ
RELATED ARTICLES