HomePunjabi NewsLiberal Breakingਬ੍ਰੇਕਿੰਗ: ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਟਲੀ; ਅਮਿਤ ਸ਼ਾਹ...

ਬ੍ਰੇਕਿੰਗ: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ ਟਲੀ; ਅਮਿਤ ਸ਼ਾਹ ਵੱਲੋਂ ਸੁਖਬੀਰ ਬਾਦਲ ਨੂੰ ਦਿੱਲੀ ਸੱਦਣ ਕਾਰਨ ਬਦਲਿਆ ਪ੍ਰੋਗਰਾਮ

ਬੇਗੋਵਾਲ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਫਿਲਹਾਲ ਟਲ ਗਈ ਹੈ। ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਲਕੇ 13 ਨਵੰਬਰ ਨੂੰ ਦਿੱਲੀ ਬੁਲਾ ਲਿਆ ਹੈ, ਜਿਸ ਕਾਰਨ ਇਹ ਵਾਪਸੀ ਪ੍ਰੋਗਰਾਮ ਮੁਲਤਵੀ ਕਰਨਾ ਪਿਆ ਹੈ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਦੀ ਵਾਪਸੀ ਲਈ ਉਨ੍ਹਾਂ ਦੇ ਗ੍ਰਹਿ ਬੇਗੋਵਾਲ ਵਿਖੇ 13 ਨਵੰਬਰ ਨੂੰ ਭੁਲੱਥ ਹਲਕੇ ਦੇ ਲੋਕਾਂ ਦਾ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ। ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਖ਼ਬਰਾਂ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ ਮਚ ਗਈ ਸੀ ਅਤੇ ਸੋਸ਼ਲ ਮੀਡੀਆ ‘ਤੇ ਵੀ ਇਸ ਦੀ ਕਾਫੀ ਚਰਚਾ ਹੋ ਰਹੀ ਸੀ।

RELATED ARTICLES

Most Popular

Recent Comments