ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕਦੇ ਹੋਏ ਜ਼ਿਕਰ ਕੀਤਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਿਲਕੁਲ ਚਰ ਮਰਾ ਗਈ ਹੈ । ਉਹਨਾਂ ਕਿਹਾ ਕਿ ਫਤਿਹਗੜ੍ਹ ਚੂੜੀਆਂ ਵਿਖੇ ਇੱਕ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਉਸਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਭਰੇ ਫੋਨ ਆ ਰਹੇ ਹਨ ਪਰ ਪੰਜਾਬ ਸਰਕਾਰ ਹੱਥ ਤੇ ਹੱਥ ਧਰੀ ਬੈਠੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਵਿੱਚ ਪੰਜਾਬ ਸਰਕਾਰ ਫੇਲ ਸਾਬਿਤ ਹੋਈ ਹੈ।
ਬ੍ਰੇਕਿੰਗ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਤੇ ਕੱਸਿਆ ਸਿਆਸੀ ਨਿਸ਼ਾਨਾ
RELATED ARTICLES